Viral
ਉੱਤਰਾਖੰਡ ਵਿੱਚ ਝਰਨੇ ਹੇਠਾਂ ਨਹਾਉਂਦੇ ਸਮੇਂ ਲੋਕਾਂ ਉੱਤੇ ਡਿੱਗੇ ਪੱਥਰ?
Claim
ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਦੇ ਵਿਚ ਝਰਨੇ ਹੇਠਾਂ ਨਹਾ ਰਹੇ ਲੋਕਾਂ ਉੱਤੇ ਇੱਕ ਵੱਡਾ ਪੱਥਰ ਆ ਕੇ ਡਿੱਗ ਜਾਂਦਾ ਹੈ। ਵੀਡੀਓ ਨੂੰ ਸਾਂਝਾ ਕਰਦਿਆਂ ਇਸ ਨੂੰ ਉੱਤਰਾਖੰਡ ਦੇ ਚਮੋਲੀ ਦਾ ਦੱਸਿਆ ਜਾ ਰਿਹਾ ਹੈ।
ਇੰਸਟਾਗ੍ਰਾਮ ਅਕਾਊਂਟ sangrur_ian ਨੇ ਵਾਇਰਲ ਵੀਡੀਓ ਨੂੰ ਸਾਂਝਾ ਕਰਦਿਆਂ ਲਿਖਿਆ, “ਉਤਰਾਖੰਡ ਦੇ ਚਮੋਲੀ ‘ਚ ਝਰਨੇ ‘ਚ ਨਹਾ ਰਹੇ ਲੋਕਾਂ ‘ਤੇ ਕਿਵੇਂ ਡਿੱਗਿਆ ਪਹਾੜ”

ਸਾਡੇ ਅਧਿਕਾਰਿਕ ਵਟਸਐਪ ਟਿਪਲਾਈਨ ਨੰਬਰ- +91 9999499044 ਤੇ ਵੀ ਇਕ ਯੂਜ਼ਰ ਨੇ ਵਾਇਰਲ ਹੋ ਰਹੀ ਵੀਡੀਓ ਨੂੰ ਫੈਕਟ ਚੈਕ ਕਰਨ ਦੇ ਲਈ ਭੇਜਿਆ।
Fact Check/Verification
ਪੜਤਾਲ ਦੀ ਸ਼ੁਰੂਆਤ ਕਰਦਿਆਂ ਅਸੀਂ ਸਭਤੋਂ ਪਹਿਲਾਂ ਇਸ ਵੀਡੀਓ ਨੂੰ ਧਿਆਨ ਨਾਲ ਵੇਖਿਆ ਅਤੇ ਵੀਡੀਓ ਦੇ ਕੀਫ਼੍ਰੇਮਸ ਕੱਢ ਉਨ੍ਹਾਂ ਨੂੰ ਰਿਵਰਸ ਇਮੇਜ ਸਰਚ ਕੀਤਾ। ਸਾਨੂੰ ਇਹ ਵੀਡੀਓ ਪਲੇਟਫਾਰਮ X ‘ਤੇ ਮਾਰਚ 2023 ਦੇ ਇੱਕ ਟਵੀਟ ਵਿਚ ਅਪਲੋਡ ਮਿਲਿਆ। ਇਥੇ ਮੌਜੂਦ ਜਾਣਕਾਰੀ ਅਨੁਸਾਰ ਇਸਨੂੰ 14 ਫਰਵਰੀ ਦਾ ਇੰਡੋਨੇਸ਼ੀਆ ਦਾ ਦੱਸਿਆ ਗਿਆ ਹੈ।
Also read: ਕੀ Bhagwant Mann ਨੇ ਨਵਜੋਤ ਸਿੰਘ ਸਿੱਧੂ ਦਾ ਆਮ ਆਦਮੀ ਪਾਰਟੀ ਵਿੱਚ ਕੀਤਾ ਸਵਾਗਤ?
ਜਾਣਕਾਰੀ ਅਨੁਸਾਰ ਇਸ ਵੀਡੀਓ ਇੰਡੋਨੇਸ਼ੀਆ ਦੇ ਸੇਡੁਡੋ ਝਰਨੇ ਦਾ ਹੈ ਅਤੇ ਇਸ ਘਟਨਾ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ।
ਹੁਣ ਅਸੀਂ ਅੱਗੇ ਵਧਦੇ ਹੋਏ ਮਾਮਲੇ ਨੂੰ ਕੀਵਰਡ ਸਰਚ ਜਰੀਏ ਖਬਰਾਂ ਲੱਭਣੀਆਂ ਸ਼ੁਰੂ ਕੀਤੀਆਂ। ਸਾਨੂੰ ਮਾਮਲੇ ਦੀ ਪੁਸ਼ਟੀ ਕਰਦੀ mustsharenews ‘ਤੇ 16 ਫਰਵਰੀ 2023 ਨੂੰ ਪ੍ਰਕਾਸ਼ਿਤ ਰਿਪੋਰਟ ਮਿਲੀ। ਇਸ ਰਿਪੋਰਟ ਨੂੰ ਇੰਡੋਨੇਸ਼ੀਆ ਦੀ ਨਾਮਵਰ ਮੀਡੀਆ ਸੰਸਥਾ Detik News ਦੇ ਹਵਾਲੀਓਂ ਪ੍ਰਕਾਸ਼ਿਤ ਕੀਤਾ ਗਿਆ ਸੀ। ਖਬਰ ਅਨੁਸਾਰ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਪ੍ਰਾਂਤ ਸਥਿਤ ਸੇਡੁਡੋ ਝਰਨੇ ਹੇਠਾਂ ਨਹਾ ਰਹੇ ਟੂਰਿਸਟਾਂ ‘ਤੇ ਅਚਾਨਕ ਪਹਾੜ ਦਾ ਹਿੱਸਾ ਆ ਕੇ ਡਿੱਗ ਜਾਂਦਾ ਹੈ ਜਿਸਦੇ ਵਿਚ ਇੱਕ 43 ਸਾਲ ਦੇ ਵਿਅਕਤੀ ਦੀ ਮੌਤ ਹੋ ਜਾਂਦੀ ਹੈ।

Conclusion
ਸਾਡੀ ਜਾਂਚ ਤੋਂ ਸਪੱਸ਼ਟ ਹੁੰਦਾ ਹੈ ਕਿ ਵਾਇਰਲ ਹੋ ਰਿਹਾ ਵੀਡੀਓ ਉੱਤਰਾਖੰਡ ਦੇ ਚਮੋਲੀ ਦਾ ਨਹੀਂ ਸਗੋਂ ਇੰਡੋਨੇਸ਼ੀਆ ਦਾ ਅਤੇ ਫਰਵਰੀ 2023 ਦਾ ਹੈ। ਇੰਡੋਨੇਸ਼ੀਆ ਦੇ ਵੀਡੀਓ ਨੂੰ ਉੱਤਰਾਖੰਡ ਦਾ ਦੱਸਕੇ ਵਾਇਰਲ ਕੀਤਾ ਜਾ ਰਿਹਾ ਹੈ।
Result: Partly False
Our Sources
Twitter Post uploaded by Siraj Noorani on March 2, 2023
Media report published by Mustsharenews on February 16, 2023
ਕਿਸੀ ਸ਼ੱਕੀ ਖ਼ਬਰ ਦੀ ਪੜਤਾਲ, ਸੁਧਾਰ ਜਾਂ ਹੋਰ ਸੁਝਾਵਾਂ ਲਈ, ਸਾਨੂੰ ਈਮੇਲ ਕਰੋ: checkthis@newschecker.in ਜਾਂ ਵਟਸਐਪ ਕਰੋ ਇਸ ਨੰਬਰ 9999499044 ਤੇ